ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਦੋਸ਼ੀ Sukhbir Badal ਨੂੰ ਗ੍ਰਿਫਤਾਰ ਕੀਤਾ ਜਾਵੇ : Bhai Amrik Singh Ajnala |

  • 2 years ago
ਅੰਮ੍ਰਿਤਸਰ 'ਚ ਭਾਈ ਅਮਰੀਕ ਸਿੰਘ ਅਜਨਾਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਿਹਾ,ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਪਤਾ ਕੀਤੇ ਗਏ 328 ਤੋਂ ਵੱਧ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਤੁਰੰਤ ਜਾਂਚ ਸ਼ੁਰੂ ਕਰਵਾਈ ਜਾਵੇ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਕਿਉਂ ਕਿ ਪੁੱਛ-ਗਿੱਛ ਹੁਣ ਬਹੁਤ ਹੋ ਚੁੱਕੀ ਹੈ। ਜਿਵੇ ਬੇਅਦਬੀਆਂ ਦੇ ਮਾਮਲੇ 'ਚ ਸੌਦਾ ਸਾਧ ਨੂੰ ਮੁੱਖ ਸ਼ਾਜਸ ਕਰਤਾ ਮੰਨਿਆ ਗਿਆ। ਇਸੇ ਗੋਲੀ ਕਾਂਡ ਦਾ ਮੁੱਖ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਗ੍ਰਿਫਤਾਰ ਕੀਤਾ ਜਾਵੇ।

Recommended