ਜਰਨਲ ਸੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ ਦਾ ਰੋਸਾ,ਸਿੱਖਾਂ ਨੂੰ "ਦੋ ਨੰਬਰ" ਦੇ ਨਾਗਰਿਕ ਨਾ ਸਮਝੋ । OneIndia Punjabi

  • last year
ਮੁਹਾਲੀ ਚੰਡੀਗੜ ਪੰਜਾਬ ਬਾਰਡਰ ਤੇ ਪੱਕੇ ਧਰਨੇ ਤੇ ਬੈਠੇ ਅਤੇ ਕੌਮੀ ਇਨਸਾਫ ਮੋਰਚਾ ਲਗਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ, ਸਿੱਖ ਆਗੂਆਂ ਦੇ ਵਿੱਚ ਅੱਜ ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ ਅਤੇ ਅਦਾਕਾਰਾ ਸੋਨੀਆ ਮਾਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਇੱਕ ਕਾਫਲਾ ਅੰਮ੍ਰਿਤਸਰ ਗੋਲਡਨ ਗੇਟ ਤੋਂ ਕੌਮੀ ਇਨਸਾਫ਼ ਮੋਰਚੇ ਲਈ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਨਲ ਸੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਅਤੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਅਤੇ ਬਹਿਬਲ ਕਲਾਂ ਵਿਖੇ ਹੋਏ ਕਾਂਡ ਇਨਸਾਫ ਦਿਵਾਉਣ ਲਈ ਜੋ ਮੁਹਾਲੀ ਵਿਖੇ ਕੌਮੀ ਸਾਫ ਮੋਰਚਾ ਲੱਗਾ ਹੈ। ਉਸ ਵਿੱਚ ਅੱਜ ਇੱਕ ਕਾਫਲਾ ਸ਼ਾਮਲ ਹੋਣ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨਾਲ ਹਮੇਸ਼ਾ ਹੀ ਵਿਤਕਰਾ ਕਰਦੀ ਆ ਰਹੀ ਹੈ । ਉਨ੍ਹਾਂ ਕਿਹਾ ਕਿ ਬਲਾਤਕਾਰ ਦੇ ਆਰੋਪ ਵਿੱਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਅਗਰ ਰੋਲ ਮਿਲ ਸਕਦੀ ਹੈ, ਤਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ।

Recommended