ਸਤਿੰਦਰ ਸਰਤਾਜ ਨੂੰ ਗਾਉਂਦੇ ਨੂੰ ਪੁਲਿਸ ਨੇ ਕਰਵਾਇਆ ਚੁੱਪ! ਪੁਲਿਸ ਨੇ ਆ ਕੇ ਪਾ'ਤਾ ਰੰਗ 'ਚ ਭੰਗ! |OneIndia Punjabi

  • last year
ਪੰਜਾਬੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦੇ ਟੌਪ ਕਲਾਕਾਰਾਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਤੁਸੀ ਵੀ ਹੈਰਾਨ ਰਹਿ ਜਾਵੋਗੇ। ਦਰਅਸਲ, ਸਤਿੰਦਰ ਸਰਤਾਜ ਦੇ ਇੱਥੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ ਚਲ ਰਹੇ ਸ਼ੋਅ ਨੂੰ ਦੇਰ ਰਾਤ ਪੁਲਿਸ ਨੇ ਬੰਦ ਕਰਵਾ ਦਿੱਤਾ। ਇਸਦੀ ਵਜ੍ਹਾ ਦੱਸਦੇ ਹੋਏ ਪੁਲਿਸ ਨੇ ਕਿਹਾ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ, ਪਰ ਸ਼ੋਅ ਸਾਢੇ 10 ਵਜੇ ਤਕ ਚੱਲਦਾ ਰਿਹਾ। ਇਸ ਦੌਰਾਨ ਪੁਲਿਸ ਮੁਲਾਜ਼ਮ ਸਟੇਜ ’ਤੇ ਆ ਗਏ ਤੇ ਉਨ੍ਹਾਂ ਸ਼ੋਅ ਬੰਦ ਕਰਨ ਲਈ ਕਿਹਾ। ਪੁਲਿਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
.
Satinder Sartaj was silenced by the police while singing!
.
.
.
#Patialanews #SatinderSartaj #punjabnews

Recommended