• 10 months ago
ਦਿੱਲੀ ਜਾਣ ਲਈ ਪੰਜਾਬ ਦੇ ਹਜ਼ਾਰਾਂ ਕਿਸਾਨ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਪੂਰੀ ਸਖਤੀ ਵਰਤ ਰਹੀ ਹੈ। ਅਜਿਹੇ ਵਿੱਚ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਦੀ ਹਮਾਇਤ ਵਿੱਚ ਆ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਦੀ ਸਖਤੀ ਦੀ ਨਿਖੇਧੀ ਕੀਤੀ ਹੈ। ਦੱਸ ਦਈਏ ਕਿ ਖੇਤੀ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕੁਝ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਲਈ ਅੱਥਰੂ ਗੈਸ ਤੇ ਪੁਲਿਸ ਦੀਆਂ ਲਾਠੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੁਝ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਤੋਂ ਦੂਰੀ ਬਣਾ ਕੇ ਬੈਠੀਆਂ ਹਨ। ਹੁਣ ਉਹ ਵੀ ਕਿਸਾਨਾਂ ਦੇ ਇਸ ਸੰਘਰਸ਼ ਨੂੰ ਜਾਇਜ਼ ਮੰਨ ਰਹੀਆਂ ਹਨ। ਸੰਘਰਸ਼ ਵਿੱਚ ਸ਼ਾਮਲ ਨਾ ਹੋਣ ਵਾਲੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦੇ ਜਾਇਜ਼ ਹਨ।
.
Bullets thrown at the farmers, hit with sticks! Raised Rajewal and Ugraha, made a big announcement!
.
.
.
#farmersprotest #kisanandolan #punjabnews
~PR.182~

Category

🗞
News

Recommended