• 10 months ago
ਕਿਸਾਨਾਂ ਵੱਲੋਂ ਐੱਮ.ਐੱਸ.ਪੀ., ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਕੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਇਸ ਨੂੰ ਲੈ ਕੇ ਕਿਸਾਨਾਂ ਅਤੇ ਪੁਲਸ ਪ੍ਰਸ਼ਾਸਨ ਵਿਚਾਲੇ ਮੰਗਲਵਾਰ ਸਾਰਾ ਦਿਨ ਜੱਦੋ-ਜਹਿਦ ਜਾਰੀ ਰਹੀ ਜੋ ਅੱਧੀ ਰਾਤ ਤਕ ਵੀ ਜਾਰੀ ਹੈ। ਕੁਝ ਦੇਰ ਪਹਿਲਾਂ ਹੀ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ। ਦਿੱਲੀ ਪੁਲਸ ਵੱਲੋਂ ਨਾਕੇਬੰਦੀ ਕਰ ਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਲਾਕੇ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਸੂਚਨਾ ਦਿੱਤੀ ਜਾ ਰਹੀ ਹੈ ਕਿ ਇੱਥੇ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਗਈ ਹੈ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਟਿਕਰੀ ਬਾਰਡਰ 'ਤੇ ਵੀ ਕਿਸਾਨਾਂ ਨੂੰ ਰੋਕਣ ਲਈ ਅੱਧੀ ਰਾਤ ਤਕ ਹੀਲੇ ਕੀਤੇ ਜਾ ਰਹੇ ਹਨ।
.
The police threw bombs on the sleeping farmers, then the farmers shouted.
.
.
.
#farmersprotest #kisanandolan #punjabnews
~PR.182~

Category

🗞
News

Recommended