• 10 months ago
ਸ਼ੰਭੂ ਬਾਰਡਰ 'ਤੇ ਪੰਜਾਬ ਦੀ ਹੱਦ ਅੰਦਰ ਕਿਸਾਨਾਂ ਉਪਰ ਡ੍ਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਤੋਂ ਪੰਜਾਬ ਸਰਕਾਰ ਖਫਾ ਹੈ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਦੀ ਸਰਹੱਦ ਵਿੱਚ ਡ੍ਰੋਨਾਂ ਦੇ ਦਾਖ਼ਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਅੰਬਾਲਾ ਦੇ ਡੀਸੀ ਤੇ ਐਸਪੀ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਪੰਜਾਬੀ ਸਰਹੱਦ ਵਿੱਚ ਡ੍ਰੋਨ ਨਾ ਉਡਾਏ ਜਾਣ।ਨਿਊਜ਼ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਡੀਸੀ ਸ਼ੌਕਤ ਅਹਿਮਦ ਪਰੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਤਰਾਜ਼ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ 'ਤੇ ਡ੍ਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰ ਦਿੱਤੇ ਹਨ।ਦੱਸ ਦਈਏ ਕਿ ਮੰਗਲਵਾਰ ਨੂੰ ਜਦੋਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਤਾਂ ਸਰਹੱਦ 'ਤੇ ਹਰਿਆਣਾ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ।
.
Punjab gave a direct warning to Haryana, stay within your limits, otherwise.
.
.
.
#farmersprotest #kisanandolan #punjabnews
~PR.182~

Category

🗞
News

Recommended