• 10 months ago
ਕਿਸਾਨਾਂ ਵਲੋਂ 13 ਫਰਵਰੀ ਨੂੰ ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਕੀਤਾ ਗਿਆ ਸੀ। ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ। ਜਿਸ ਕਾਰਨ ਕਈ ਕਿਸਾਨ ਗੰਭੀਰ ਜ਼ਖ਼ਮੀ ਵੀ ਹੋਏ। ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਦੇ 2 ਵੀਡੀਓ ਜਾਰੀ ਕੀਤੇ ਹਨ। ਪੁਲਿਸ ਨੇ ਨੌਜਵਾਨਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਵੀਡੀਓ 13 ਅਤੇ 14 ਫਰਵਰੀ ਦੇ ਹਨ। ਜਦੋਂ ਪੁਲਿਸ ਕਿਸਾਨਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਸੀ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਪੱਥਰ ਸੁੱਟੇ।
.
Haryana police is behind the farmers, now the farmers will not leave, make a big announcement!
.
.
.
#farmersprotest #kisanandolan #rajawarring
~PR.182~

Category

🗞
News

Recommended