ਸੰਯੁਕਤ ਕਿਸਾਨ ਮੋਰਚਾ (SKM) ਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫੈਸਲਾ ਕੀਤਾ ਹੈ। ਬੰਦ ਦੇ ਸੱਦੇ ਤਹਿਤ ਲੋਕਾਂ ਨੂੰ ਬੇਲੋੜੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਨਾਲ ਹੀ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਵੀ ਕਰਨਗੇ। ਇਸ ਦੌਰਾਨ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ ਦੀਆਂ 37 ਜਥੇਬੰਦੀਆਂ ਤੇ ਕੌਮੀ ਟਰੇਡ ਯੂਨੀਅਨਾਂ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ 117 ਥਾਵਾਂ ’ਤੇ ਧਰਨੇ ਦੇਣਗੀਆਂ। ਇਸ ਦੌਰਾਨ ਸਾਰੀਆਂ 117 ਥਾਵਾਂ 'ਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।ਕਿਸਾਨ ਜਥੇਬੰਦੀਆਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਚਾਰ ਕਾਰਨਾਂ ਕਰਕੇ ਹੀ ਲੋਕਾਂ ਨੂੰ ਛੋਟ ਦਿੱਤੀ ਜਾਵੇਗੀ।
.
Road jams in 117 places in Punjab! Get out of the house thoughtfully!
.
.
.
#farmersprotest #kisanandolan #punjabnews
~PR.182~
.
Road jams in 117 places in Punjab! Get out of the house thoughtfully!
.
.
.
#farmersprotest #kisanandolan #punjabnews
~PR.182~
Category
🗞
News