• 10 months ago
ਦੇਸ਼ ਭਰ ਵਿਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਰੈੱਡ ਅਲਰਟ ਦੇ ਵਿਚਕਾਰ ਸੋਮਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਟੀਆਂ ‘ਤੇ ਦਿਨ ਭਰ ਭਾਰੀ ਬਰਫਬਾਰੀ ਹੋਈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਸਵੇਰੇ ਹੀ ਮੀਂਹ ਪਿਆ। ਪੰਜਾਬ 'ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਦੇ ਚੰਡੀਗੜ੍ਹ ਸੈਂਟਰ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ 'ਚ ਯੈਲੋ ਅਲਰਟ ਰਹੇਗਾ। ਇਸੇ ਕੜੀ 'ਚ ਪੰਜਾਬ ਸਮੇਤ ਹਰਿਆਣਾ 'ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਹਨ੍ਹੇਰੀ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਵਿਭਾਗ ਨੇ 21 ਫਰਵਰੀ ਤੱਕ ਲਈ ਮੌਸਮ ਖ਼ਰਾਬ ਰਹਿਣ ਸਬੰਧੀ ਦੱਸਿਆ ਹੈ। ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ।
.
Strong winds made the situation worse! The weather took a curve again! Alert issued in Punjab.
.
.
.
#punjabnews #weathernews #punjabweather
~PR.182~

Category

🗞
News

Recommended