• last year
ਖਨੌਰੀ ਬਾਰਡਰ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨੀ ਸੰਘਰਸ਼ ਵਿਚ ਡਟੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ (62) ਵਾਸੀ ਬਠਿੰਡਾ ਪਿੰਡ ਗੁਨਿਆਣਾ ਵਜੋਂ ਹੋਈ ਹੈ। ਦਰਸ਼ਨ ਸਿੰਘ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਿਚ ਲਗਾਤਾਰ ਡਟਿਆ ਹੋਇਆ ਸੀ ਕਿ ਇਸੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਕਿਸਾਨ ਅੰਦੋਲਨ 2.0 ਦੌਰਾਨ 5 ਕਿਸਾਨਾਂ ਦੀ ਮੌਤ ਹੋ ਗਈ ਹੈ। ਇਸ ਦੇ ਪਹਿਲਾਂ ਬੀਤੇ ਦਿਨੀਂ ਗੋਲ਼ੀ ਲੱਗਣ ਦੇ ਕਾਰਨ ਬਠਿੰਡਾ ਦੇ ਹੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ।
.
The series of deaths of farmers is not stopping! Death of another farmer in the peasant struggle.
.
.
.
#farmersprotest #kisanandolan #punjabnews

Category

🗞
News

Recommended