ਬਾਬਾ ਬੁੱਢਾ ਜੀ ਦੇ ਗੁਰਦੁਆਰੇ ਚ ਹੋਈ ਬੇਅਦਬੀ

  • 3 months ago
ਬਾਬਾ ਬੁੱਢਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਤਣਾਅਪੂਰਨ ਹੋਇਆ ਮਹੌਲ

ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਅੱਜ ਸਵੇਰੇ ਇਕ ਲੱਤ ਤੋਂ ਅਪਾਹਜ ਨੌਜਵਾਨ ਨੇ ਗੁਰਦੁਆਰਾ ਸਾਹਿਬ ਜੀ ਦੇ ਅੰਦਰ ਨਿੱਤ ਨੇਮ ਦੇ ਗੁੱਟਕਾ ਸਾਹਿਬ ਦੇ ਰਹਿਰਾਸ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਨੂੰ ਮੌਕੇ 'ਤੇ ਹਾਜ਼ਰ ਸੰਗਤ ਨੇ ਫੜਕੇ ਕੁਟਾਪਾ ਚਾੜ੍ਹਨ ਉਪਰੰਤ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਥਾਣਾ ਝਬਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ ਅਤੇ ਸਰੂਪ ਸਿੰਘ ਭੁੱਚਰ ਦੀ ਅਗਵਾਈ ਵਿਚ ਸਿੰਘ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਪੁਲਸ ਕੋਲੋਂ ਬਾਰੀਕੀ ਨਾਲ ਜਾਂਚ ਦੀ ਮੰਗ ਕੀਤੀ ਇਸ ਸਮੇਂ ਮਾਹੌਲ ਤਣਾਅਪੂਰਨ ਹੁੰਦਿਆਂ ਦੇਖ ਤੁਰੰਤ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਜੱਸਾ ਸਿੰਘ ਨੇ ਕਿਹਾ ਕਿ ਫੜੇ ਗਏ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਭੋਜੀਆਂ ਹਾਲ ਵਾਸੀ ਅੱਡਾ ਝਬਾਲ ਵਜੋਂ ਹੋਈ ਹੈ, ਜਿਸ ਖ਼ਿਲਾਫ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Category

🗞
News

Recommended