SGPC METTING/ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋ ਚੁੱਕੀ ਹੈ ।ਇਹ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਕੀਤੀ ਗਈ । ਧਾਮੀ ਦੇ ਅਸਤੀਫੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਤੇ ਫਿਲਹਾਲ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ। ਪੰਜ ਮੈਂਬਰੀ ਕਮੇਟੀ ਹਰਜਿੰਦਰ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਲਈ ਮਿਲਣਗੇ ਤੇ ਅਸਤੀਫ਼ੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨਗੇ
~PR.182~
~PR.182~
Category
🗞
News