ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਨੇ 2 ਮੁਲਜ਼ਮਾਂ ਨੂੰ 1 ਕਿੱਲੋ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਧਰਮਪਾਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਨੂੰ ਇਤਲਾਹ ਮਿਲੀ ਕਿ ਦੋ ਵਿਅਕਤੀ 22 ਟਾਇਰਾਂ ਵਾਲਾ ਟਰਾਲਾ ਚਲਾਉਣ ਦੇ ਬਹਾਨੇ ਗੋਬਿੰਦਗੜ੍ਹ ਏਰੀਏ ਵਿੱਚ ਅਫੀਮ ਆਦਿ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ 'ਤੇ ਨਾਕਾ ਲਾਕੇ ਟਰਾਲੇ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਟਰਾਲੇ ਵਿੱਚ ਮੌਜੂਦ ਦੋਵਾਂ ਮੁਲਜ਼ਮਾਂ ਕੋਲੋਂ ਪੁਲਿਸ ਨੂੰ 1 ਕਿੱਲੋਗ੍ਰਾਮ ਅਫੀਮ ਅਤੇ 15 ਹਜਾਰ ਡਰੱਗ ਮਨੀ ਬਰਾਮਦ ਹੋਈ। ਜਿਸ "ਤੇ ਪੁਲਿਸ ਨੇ ਟਰਾਲੇ ਸਮੇਤ ਦੋਨੋਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ।
Category
🗞
News